Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / International / ਆਸਟਰੇਲੀਆ ਦੀ ਵਿਦੇਸ਼ ਮੰਤਰੀ ਜੂਲੀ ਬਿਸ਼ਪ ਨੇ ਕੀਤੀ ਪੰਜਾਬੀਆਂ ਦੀ ਸ਼ਲਾਘਾ

ਆਸਟਰੇਲੀਆ ਦੀ ਵਿਦੇਸ਼ ਮੰਤਰੀ ਜੂਲੀ ਬਿਸ਼ਪ ਨੇ ਕੀਤੀ ਪੰਜਾਬੀਆਂ ਦੀ ਸ਼ਲਾਘਾ

ਸਿਡਨੀ, 13  ਜੂਨ–ਆਸਟਰੇਲੀਆ ਦੀ ਵਿਦੇਸ਼ ਮੰਤਰੀ ਜੂਲੀ ਬਿਸ਼ਪ ਨੇ ਕਿਹਾ ਹੈ ਕਿ ਭਾਰਤ ਨੂੰ ਬਿਜਲੀ ਅਤੇ ਹੋਰ ਜ਼ਰੂਰੀ ਬੁਨਿਆਦੀ ਕੰਮਾਂ ਲਈ ਅਾਸਟਰੇਲੀਅਾ ਯੂਰੇਨੀਅਮ ਦੇਵੇਗਾ। ਭਾਰਤ ਨੂੰ ਭਰੋਸੇਯੋਗ ਮਿੱਤਰ ਦੇਸ਼ ਮੰਨਦੇ ਹੋੲੇ ੳੁਨ੍ਹਾਂ ਕਿਹਾ ਕਿ ਦੋਵੇਂ ਮੁਲਕਾਂ ਵਿਚਕਾਰ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ੳੁਪਰਾਲੇ ਕੀਤੇ ਜਾ ਰਹੇ ਹਨ। ਵਿਦੇਸ਼ ਮੰਤਰੀ ਅੱਜ ਗਲੈਨਵੁੱਡ ਗੁਰਦੁਅਾਰੇ ’ਚ ਸਿੱਖ ਭਾਈਚਾਰੇ ਨਾਲ ਆਪਸੀ ਸਾਂਝ ਵਧਾਉਣ ਅਤੇ ੳੁਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਆਏ ਸਨ। ਉਨ੍ਹਾਂ ਕਿਹਾ ਕਿ ਭਾਰਤ ਨਾਲ ਤਜਵੀਜ਼ਤ ਮੁਕਤ ਵਪਾਰ ਸਮਝੌਤੇ ਨੂੰ ਨੇਪਰੇ ਚਾਡ਼੍ਹਨ ਲਈ ਦੋਵਾਂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਸਾਂਝੀ ਮੀਟਿੰਗ ਇਸ ਸਾਲ ਦੇ ਅੰਤ ਵਿੱਚ ਹੋੲੇਗੀ। ਇਸ ਮੌਕੇ ਅਾਪਣੇ ਸੰਬੋਧਨ ’ਚ ੳੁਨ੍ਹਾਂ ਆਸਟਰੇਲੀਆ ਦੇ ਸਰਬਪੱਖੀ ਵਿਕਾਸ ਵਿੱਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਕੀਤੀ। ਮੰਤਰੀ ਨੇ ਪ੍ਰਬੰਧਕ ਕਮੇਟੀ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ ਜਿਸ ਵਿੱਚ ਵੱਖ-ਵੱਖ ਮੁੱਦੇ ਚੁੱਕੇਗੲੇ। ਸਿੱਖ ਆਗੂਆ ਨੇ ਜ਼ੋਰ ਦਿੱਤਾ ਕਿ ਸਿੱਖਾਂ ਦੇ ਪਹਿਰਾਵੇ ਤੇ ਦਿਖ ਨੂੰ ਕਿਸੇ ਹੋਰ ਭਾਈਚਾਰੇ ਨਾਲ ਨਾ ਜੋੜ ਕੇ ਵੇਖਿਆ ਜਾਵੇ। ੳੁਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਦਫ਼ਤਰਾਂ ਦੇ ਕਿਤਾਬਚੇ ਅਤੇ ਜਨਤਕ ਥਾਵਾਂ ’ਤੇ ਲਗਦੇ ਸੰਮੇਲਨਾਂ ’ਚ ਸਿੱਖਾਂ ਦੇ ਪਹਿਰਾਵੇ ਤੇ ਪਛਾਣ ਨੂੰ ਦਰਸਾਉਂਦੀ ਸਮੱਗਰੀ ਛਾਪੀ ਤੇ ਵੰਡੀ ਜਾਵੇ। ਆਗੂਆ ਨੇ ਕਿਹਾ ਕਿ ਗੁਰਦੁਆਰੇ ਨੇੜੇ ਰਾਸ਼ਟਰੀ ਮਾਰਗ ਐਮ ਸੈਵਨ ਉਪਰ ਬਹੁਮੰਜ਼ਿਲਾ ਇਮਾਰਤ ’ਚ ਬਜ਼ੁਰਗਾਂ ਲਈ ਸੇਵਾ ਕੇਂਦਰ ਤੇ ਭਾਈਚਾਰਕ ਹਾਲ ਉਸਾਰਨ ਦੀ ਆਗਿਆ ਦਿੱਤੀ ਜਾਵੇ। ਦਸਤਾਰਧਾਰੀ ਸਿੱਖਾਂ ਨੂੰ ਸਾਈਕਲ-ਮੋਟਰ ਸਾਈਕਲ ਚਲਾਉਣ ਮੌਕੇ ਹੈਲਮਟ ਤੋਂ ਛੋਟ ਦੇਣ ਦੀ ਮੰਗ ਵੀ ਕੀਤੀ ਗੲੀ। ਵਿਦੇਸ਼ ਮੰਤਰੀ ਜੂਲੀ ਬਿਸ਼ਪ ਨੇ ਸਿੱਖਾਂ ਦੀਅਾਂ ਮੰਗਾਂ ਨੂੰ ਗਹੁ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਦਾ ਹੱਲ ਕੱਢਣਗੇ।

 

Next: ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful