Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / FIROZPUR / ਵਿਦਿਆਰਥੀਆਂ ਨੂੰ ਸਕੂਲ ਲਿਆਉਣ ਵਾਲੇ ਵਾਹਨਾਂ ਸੰਬੰਧੀ ਜ਼ਿੰਮੇਵਾਰ ਹੋਣਗੇ ਸਕੂਲ ਪ੍ਰਬੰਧਕ

ਵਿਦਿਆਰਥੀਆਂ ਨੂੰ ਸਕੂਲ ਲਿਆਉਣ ਵਾਲੇ ਵਾਹਨਾਂ ਸੰਬੰਧੀ ਜ਼ਿੰਮੇਵਾਰ ਹੋਣਗੇ ਸਕੂਲ ਪ੍ਰਬੰਧਕ

ਫਿਰੋਜ਼ਪੁਰ, 29 ਜੁਲਾਈ (ਸੀ ਮੀਡੀਆ) ਵਿਦਿਆਰਥੀਆਂ ਨੂੰ ਸਕੂਲ ਛੱਡਣ ਅਤੇ ਲੈ ਕੇ ਜਾਣ ਸਮੇਂ ਹੁੰਦੇ ਸੜਕੀਂ ਹਾਦਸਿਆਂ ਵਿੱਚ ਸਕੂਲੀ ਵਾਹਨਾਂ ਦੇ ਹਾਦਸਾਗ੍ਰਸਤ ਹੋਣ ਨਾਲ ਕਈ ਅਨਮੋਲ ਜ਼ਿੰਦਗੀਆਂ ਖ਼ਤਮ ਹੋਣ ਦੇ ਮਾਮਲੇ ਵਿੱਚ ਜ਼ਿੰਮੇਵਾਰੀਆਂ ਤੋਂ ਭੱਜਣ ਵਾਲੇ ਸਕੂਲ ਪ੍ਰਬੰਧਕਾਂ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਖ਼ਤੀ ਵਰਤਦੇ ਹੋਏ ਸਕੂਲੀ ਵਾਹਨ ਵਿਚ ਪਾਈਆਂ ਜਾਣ ਵਾਲੀਆਂ ਤਰੁੱਟੀਆਂ ਸਬੰਧੀ ਸਕੂਲ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਠਹਿਰਾ ਕੇ ਚੇਤਾਵਨੀ ਦਿੱਤੀ ਹੈ ਕਿ ਸਕੂਲਾਂ ਦੇ ਪ੍ਰਬੰਧਕ ਇਹ ਗੱਲ ਕਹਿ ਕੇ ਨਹੀਂ ਬਚ ਸਕਦੇ ਕਿ ਉਨ•ਾਂ ਦੇ ਸਕੂਲ ਦੇ ਵਿਦਿਆਰਥੀਆਂ ਦੀ ਢੋਆ-ਢੋਆਈ ਕਰਨ ਵਾਲਾ ਵਾਹਨ ਉਨ•ਾਂ ਦੇ ਸਕੂਲ ਦਾ ਨਹੀਂ ਹੈ । ਇਹ ਜਾਣਕਾਰੀ ਜਿਲ•ਾ ਟਰਾਂਸਪੋਰਟ ਅਫਸਰ ਸ. ਚਰਨਦੀਪ ਸਿੰਘ ਨੇ ਦਿੱਤੀ।
ਸ.ਚਰਨਦੀਪ ਸਿੰਘ ਨੇ ਕਿਹਾ ਕਿ ਇਹ ਵਰਨਣਯੋਗ ਹੈ ਕਿ ਸਕੂਲ ਮੁਖੀਆਂ ਵੱਲੋਂ ਆਪਣੀ ਜ਼ਿੰਮੇਵਾਰੀ ਨਾਂ ਸਮਝਦੇ ਹੋਏ ਇਹ ਲਿਖ ਦਿੱਤਾ ਜਾਂਦਾ ਹੈ ਕਿ ਵਾਹਨ ਸਕੂਲ ਦੇ ਨਾਮ ਰਜਿਸਟਰਡ ਨਹੀਂ ਹੈ, ਵਿਦਿਆਰਥੀਆਂ ਨੇ ਆਉਣ-ਜਾਣ ਲਈ ਵਾਹਨ ਦਾ ਇੰਤਜਾਮ ਆਪਣੇ ਪੱਧਰ ਉੱਤੇ ਕੀਤਾ ਹੈ। ਇਸ ਸੰਬੰਧੀ ਸਕੂਲ ਮੁਖੀਆਂ ਨੂੰ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਜ਼ੋ ਵੀ ਵਾਹਨ ਸੰਬੰਧਤ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਲੈ ਕੇ ਆਉਂਦਾ ਹੈ ਉਸਦੀ ਜ਼ਿੰਮੇਵਾਰੀ ਸਕੂਲ ਪ੍ਰਬੰਧਕ ਦੀ ਹੈ ਭਾਵੇਂ ਉਹ ਵਾਹਨ ਸਕੂਲ ਦੇ ਨਾਮ ਰਜਿਸਟਰਡ ਹੈ ਜਾਂ ਨਹੀਂ ਹੈ ।
ਜ਼ਿਲ•ਾ ਟਰਾਂਸਪੋਰਟ ਅਫ਼ਸਰ ਫਿਰੋਜ਼ਪੁਰ ਚਰਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ @ਸੁਰੱਖਿਅਤ ਸਕੂਲ ਵਾਹਨ@ ਨੀਤੀ ਬਣਾਈ ਹੈ, ਜਿਸ ਤਹਿਤ ਪੰਜਾਬ ਦੇ ਸਾਰੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਸਕੂਲੀ ਵਾਹਨ ਦੀ ਜ਼ਿੰਮੇਵਾਰੀ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ @ਸੁਰੱਖਿਅਤ ਸਕੂਲੀ ਵਾਹਨ@ ਨੀਤੀ ਨੂੰ ਲਾਗੂ ਕਰਨ ਲਈ ਜ਼ਿਲ•ੇ ਭਰ ਦੇ ਸਕੂਲੀ ਪ੍ਰਬੰਧਕਾਂ ਨੂੰ ਸੁਚੇਤ ਕਰਨ ਦੀ ਮੁਹਿੰਮ ਵੀ ਆਰੰਭ ਕਰ ਦਿੱਤੀ ਗਈ ਹੈ । ਇਸ ਸੰਬੰਧ ਵਿੱਚ ਸੰਬੰਧਤ ਸਕੂਲ ਵਿੱਚ ਵਿਦਿਆਰਥੀਆਂ ਨੂੰ ਲੈ ਕੇ ਆਉਦੇ ਸਮੂਹ ਵਾਹਨਾਂ ਦਾ ਪਰਮਿਟ ਲੈਣ ਦੀ ਜਿੰਮੇਵਾਰੀ ਵੀ ਸਕੂਲ ਪ੍ਰਬੰਧਕ ਦੀ ਹੋਵੇਗੀ । ਜੇਕਰ ਇਸਦੇ ਬਾਵਜੂਦ ਹਾਈਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਟਰਾਂਸਪੋਰਟ ਵਿਭਾਗ ਤੁਰੱਟੀਆਂ ਪਾਏ ਜਾਣ ਵਾਲੇ ਸਕੂਲੀ ਵਾਹਨਾਂ ਵਿਰੁੱਧ ਸ਼ਖਤ ਕਾਰਵਾਈ ਕਰਦਾ ਹੋਇਆ ਚਲਾਨ ਕੱਟ ਕੇ ਵਾਹਨ ਵੀ ਬੰਦ ਕਰ ਸਕਦਾ ਹੈ ।

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful