Don't Miss
  • ਜਲੰਧਰ ਬਣਿਆ ਮੋਬਾਇਲ ’ਤੇ ਟਰਾਂਸਪੋਰਟ ਸੇਵਾਵਾਂ ਦੇਣ ਵਾਲਾ ਪਹਿਲਾ ਜ਼ਿਲ੍ਹਾ
  • ਚੀਨ ਦੇ ਟੈਕਸੀ ਐਪ ‘ਚ ਐਪਲ ਨੇ ਕੀਤਾ ਇੱਕ ਅਰਬ ਡਾਲਰ ਦਾ ਨਿਵੇਸ਼
  • ਪੰਜਾਬ ‘ਚ ਬਹੁਪੱਖੀ ਹੌਂਡਾ ਕਾਰ ਬੀ.ਆਰ-ਵੀ ਲਾਂਚ
  • ਇਨਸਾਨਾਂ ਦੀ ਭਾਸ਼ਾ ਕੰਪਿਊਟਰ ਨੂੰ ਸਿਖਾਉਣ ਦਾ ਨਵਾਂ ਤਰੀਕਾ
  • ਦੁਨੀਆ ਦਾ ਸਭ ਤੋਂ ਵੱਡਾ ਟੈਲੀਸਕੋਪ ਭਾਰਤ ‘ਚ ਬਣ ਸਕਦੈ
  • ਫੇਸਬੱਕ, ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਯੂਜ਼ਰਜ਼ ਲਈ ਜ਼ਰੂਰੀ ਖਬਰ
  • ਬਿਨਾ ਪੂਛ ਵਾਲੇ ਪੂਛਲ ਤਾਰੇ ਦੀ ਖੋਜ
  • ਦੇਸ਼ ਦੀ ਪਹਿਲੀ ਪਰੰਪਰਾਗਤ ਪਣਡੁੱਬੀ ਕੱਲ੍ਹ ਸਮੁੰਦਰ ‘ਚ ਉੱਤਰੇਗੀ
  • ਹੁਣ ਭਾਰਤ ਕੋਲ ਹੋਵੇਗਾ ਆਪਣਾ ਜੀ.ਪੀ.ਐਸ. ਸਿਸਟਮ
  • ਹੁਣ ਤੱਕ ਦਾ ਸਭ ਤੋਂ ਦਮਦਾਰ ਸਮਾਰਟਫੋਨ ਜਲਦ ਹੋਵੇਗਾ ਲਾਂਚ
Home / Punjab / Ludhiana / ਪੰਜਾਬ ਦੇ ਸੀਨੀਅਰ ਕਵੀ ਦੀ ਹਸਪਤਾਲ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਪੰਜਾਬ ਦੇ ਸੀਨੀਅਰ ਕਵੀ ਦੀ ਹਸਪਤਾਲ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲੁਧਿਆਣਾ,  31 ਜੁਲਾਈ – ਪੰਜਾਬ ਦੇ ਸੀਨੀਅਰ ਕਵੀ ਅਤੇ ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੇ ਪ੍ਰਧਾਨ ਪ੍ਰੀਤਮ ਸਿੰਘ ਪੰਧੇਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਸਿਵਲ ਲਾਈਨ ਸ਼ਮਸ਼ਾਨਘਾਟ ‘ਚ ਕੀਤਾ ਗਿਆ। ਅਕਾਦਮੀ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਉੱਘੇ ਪੰਜਾਬੀ ਲੇਖਕ ਦੇ ਅਚਾਨਕ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਪ੍ਰੀਤਮ ਪੰਧੇਰ ਨੇ ਲੁਧਿਆਣਾ ਦੇ ਹਸਪਤਾਲ ‘ਚ ਆਪਣੇ ਚੂਲੇ ਦਾ ਆਪਰੇਸ਼ਨ ਕਰਵਾਇਆ ਸੀ ਪਰ ਆਪਰੇਸ਼ਨ ਠੀਕ-ਠਾਕ ਹੋ ਜਾਣ ਤੋਂ ਕੁਝ ਦੇਰ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਸਾਹ ਬੰਦ ਹੋ ਗਿਆ। ਉਨ੍ਹਾਂ ਦਾ ਬੇਟਾ ਅਮਨਦੀਪ ਸਿੰਘ ਕੈਨੇਡਾ ਤੋਂ ਆਪਰੇਸ਼ਨ ਕਰਵਾਉਣ ਲਈ ਆਇਆ ਹੋਇਆ ਸੀ। ਪੰਧੇਰ ਆਪਣੇ ਪਿੱਛੇ ਇਕ ਬੇਟਾ, ਦੋ ਬੇਟੀਆਂ, ਪਤਨੀ ਅਤੇ ਦੋਹਤੇ-ਦੋਹਤੀਆਂ ਨੂੰ ਛੱਡ ਗਏ ਹਨ। 79 ਸਾਲਾਂ ਦੇ ਪ੍ਰੀਤਮ ਪੰਧੇਰ ਜੀ ਵਿਸ਼ਵ ਪੰਜਾਬੀ ਸਾਹਿਤ ਵਿਚਾਰ ਮੰਚ ਦੇ ਪ੍ਰਧਾਨ ਸਨ।
ਉਨ੍ਹਾਂ ਦੇ ਨਜ਼ਦੀਕੀ ਦੋਸਤ ਅਤੇ ਪੰਜਾਬੀ ਸਾਹਿਤ ਅਕਾਡਮੀ ਦੇ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦਸਿਆ ਕਿ ਉਨ੍ਹਾਂ ਦੀਆਂ ਪੰਜ ਪੁਸਤਕਾਂ ‘ਸੁਲਘਦੀ ਅੱਗ’, ‘ਅਗਨ ਫੁੱਲ’, ‘ਅਹਿਸਾਸ ਦੀ ਲੋਅ’, ‘ਜੰਗਲ  ਦੀ ਅੱਗ’ ਅਤੇ ‘ਚੁੱਪ ਦੇ ਖ਼ਿਲਾਫ਼’ ਮਾਂ ਬੋਲੀ ਪੰਜਾਬੀ ਦੀ ਝੋਲੀ ਪਾਈਆਂ। ਉਹ ਪੰਜਾਬੀ ਨਜ਼ਮ ਅਤੇ ਗ਼ਜ਼ਲ ਦੇ ਕਮਾਲ ਦੇ ਸ਼ਾਇਰ ਸਨ। ਆਪਣੇ ਅਧਿਆਪਨ ਸਮੇਂ ਉਹ ਪੰਜਾਬ ਪੱਧਰ ਦੇ ਅਧਿਆਪਕ ਆਗੂ ਰਹੇ। ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦਾ ਉੱਘਾ ਯੋਗਦਾਨ ਹੈ।

About see media

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful