Breaking News
  • Chandigarhfdhu
  • ਕਿਸਾਨਾਂ ਨੂੰ ਮੰਡੀਆਂ ਵਿੱਚ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਡੀਸੀ
  • Beauty Tips
  • ਹੈਰੀਟੇਜ ਦੀ ਸੁਰੱਖਿਆ ਸਿਰਫ ਬਫਰ ਜ਼ੋਨ ਦੀ ਉਸਾਰੀ ਲਈ
  • ਸਰੀਰਕ ਅਤੇ ਮਾਨਸਿਕ ਕਮਜ਼ੋਰੀ ਦੂਰ ਕਰਨ ਦੇ ਸੌਖੇ ਤਰੀਕੇ
Home » Punjab » Amritsar » ਫਿਰ ਹੋਈ ਗੁਰਬਾਣੀ ਦੀ ਬੇਅਦਬੀ, ਗੁਟਕਾ ਸਾਹਿਬ ਦੇ ਪੰਨ੍ਹੇ ਸਾੜ ਕੇ ਗਲੀਆਂ ”ਚ ਖਿਲਾਰੇ

ਫਿਰ ਹੋਈ ਗੁਰਬਾਣੀ ਦੀ ਬੇਅਦਬੀ, ਗੁਟਕਾ ਸਾਹਿਬ ਦੇ ਪੰਨ੍ਹੇ ਸਾੜ ਕੇ ਗਲੀਆਂ ”ਚ ਖਿਲਾਰੇ

 

ਚੋਗਾਵਾ — ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੰਗਲਵਾਰ ਨੂੰ ਪੁਲਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਭਿੱਟੇਵੱਡ ਵਿਖੇ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 3 ਅਪ੍ਰੈਲ ਦੀ ਰਾਤ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਟਕਾ ਸਾਹਿਬ ਦੇ 25 ਦੇ ਕਰੀਬ ਪਾਵਨ ਪੰਨਿਆਂ ਨੂੰ ਪਹਿਲਾਂ ਤਾਂ ਅੱਗ ਲਗਾ ਕੇ ਅੱਧਾ ਸਾੜਿਆ ਅਤੇ ਫਿਰ ਗਲੀ ਵਿਚ ਖਿਲਾਰ ਦਿੱਤਾ ਗਿਆ ਜਦੋਂ ਸਵੇਰੇ ਪਿੰਡ ਦੇ ਲੋਕਾਂ ਨੇ ਗੁਟਕਾ ਸਾਹਿਬ ਦੇ ਪੰਨੇ ਅੱਧ ਸੜੀ ਹਾਲਤ ਵਿਚ ਖਿਲਰੇ ਵੇਖੇ ਤਾਂ ਉਨ੍ਹਾਂ ਪੰਨਿਆਂ ਨੂੰ ਇਕੱਠਾ ਕਰਕੇ ਸ਼ਾਮ ਪੰਜ ਵਜੇ ਪਿੰਡ ਦੇ ਗੁਰਦੁਆਰੇ ਦੇ ਸੇਵਾਦਾਰ ਦਿਲਬਾਗ ਸਿੰਘ ਨੂੰ ਸੋਂਪ ਦਿੱਤੇ ਅਤੇ ਜਿਨ੍ਹਾਂ ਨੇ ਇਸ ਘਟਨਾ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨੂੰ ਦਿੱਤੀ। ਜਾਣਕਾਰੀ ਮਿਲਦਿਆ ਹੀ ਡੀ.ਐਸ.ਪੀ ਅਮਨਦੀਪ ਕੌਰ, ਐਸ.ਆਈ ਲਖਬੀਰ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਭਿੱਟੇਵੱਡ ਪੁੱਜੇ ਅਤੇ ਘਟਨਾ ਸੰਬੰਧੀ ਛਾਣਬੀਣ ਸ਼ੁਰੂ ਕਰ ਦਿੱਤੀ।
ਇਸ ਸੰਬੰਧੀ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਉਹ ਪੁਲਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕਰਕੇ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ।

Leave a Reply

Your email address will not be published. Required fields are marked *

*

ăn dặm kiểu NhậtResponsive WordPress Themenhà cấp 4 nông thônthời trang trẻ emgiày cao gótshop giày nữdownload wordpress pluginsmẫu biệt thự đẹpepichouseáo sơ mi nữhouse beautiful